ਇਸਲਾਮਾਬਦਾ, 7 ਅਗਸਤ- ਭਾਰਤ ਵਲੋਂ ਜੰਮੂ ਕਸ਼ਮੀਰ ਤੇ ਲੱਦਾਖ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਐਲਾਨੇ ਜਾਣ ਤੋਂ ਬਾਅਦ ਪੜੌਸੀ ਦੇਸ਼ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਇਸ ਦੌਰਾਨ ਪਾਕਿਸਤਾਨੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਭਾਰਤ ਨਾਲ ਕੂਟਨੀਤਿਕ ਸਬੰਧਾਂ ਵਿਚ ਕਟੌਤੀ ਕਰਨ ਜਾ ਰਿਹਾ ਹੈ।
ਇਸ ਤੋਂ ਇਲਾਵਾ ਪਾਕਿਸਤਾਨ ਦਾ ਕਹਿਣਾ ਹੈ ਕਿ ਕਸ਼ਮੀਰ ਦੇ ਹਾਲਾਤਾਂ ਸਬੰਧੀ ਉਹ ਸੰਯੁਕਤ ਰਾਸ਼ਟਰ ਵਿਚ ਜਾਵੇਗਾ।