ਚੰਡੀਗੜ੍ਹ 9 ਅਗਸਤ- ਪ੍ਰੋਫ਼ੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 150ਵੀਂਸ਼ਤਾਬਦੀ ਨੂੰ ਸਮਰਪਿਤ 23ਵਾਂ ‘ਮੇਲਾ ਗਦਰੀ ਬਾਬਿਆਂ ਦਾ’ ਸਰੀ ਦੇ ਬੇਅਰ ਕਰੀਕ ਪਾਰਕ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚਕੈਨੇਡਾ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਹਾਜਰੀ ਭਰੀ।
ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਦੀ ਅਗਵਾਈ ਹੇਠ ਹੋਏ ਇਸ 23ਵੇਂ ਮੇਲੇ ਵਿੱਚ ਚਾਰ ਮਤੇ ਵੀ ਪਾਸ ਕੀਤੇ ਗਏ ਜਿਨ੍ਹਾਂਵਿੱਚ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਗਦਰ ਲਹਿਰ ਦੇ ਸ਼ਹੀਦ ਭਾਈ ਮੇਵਾ ਸਿੰਘ ਸਬੰਧੀ ਮੁਜਰਮਾਨਾ ਰਿਕਾਰਡ ਨੂੰ ਦਰੁਸਤਕੀਤਾ ਜਾਵੇ। ਇਸ ਤੋਂ ਇਲਾਵਾ ਬ੍ਰਿਟਿਸ਼ ਕੋਲੰਬੀਆ ਦੀ ਸੂਬਾ ਸਰਕਾਰ ਕਾਮਾਗਾਟਾ ਮਾਰੂ ਅਤੇ ਗ਼ਦਰ ਲਹਿਰ ਸਮੇਤ ਸਿੱਖ ਇਤਿਹਾਸ ਨੂੰਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਸਿਲੇਬਸ ਦਾ ਹਿੱਸਾ ਬਣਾਵੇ।
ਤੀਜੇ ਮਤੇ ਵਿੱਚ ਉਨ੍ਹਾਂ ਬਰਤਾਨਵੀ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ ਵਿੱਚ ਆਪਣੇ ਸ਼ਾਸਨ ਕਾਲ ਦੌਰਾਨ ਜਲ੍ਹਿਆਂ ਵਾਲੇ ਬਾਗ ਦੇਖੂਨੀ ਸਾਕੇ ਸਮੇਤ ਪੰਜਾਬੀਆਂ ਖ਼ਾਸਕਰ ਸਿਖਾਂ ਨਾਲ ਕੀਤੀਆਂ ਵਧੀਕੀਆਂ ਅਤੇ ਜ਼ੁਲਮਾਂ ਸਬੰਧੀ ਮਾਫੀ ਮੰਗੀ।
ਚੌਥੇ ਮਤੇ ਵਿੱਚ ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ਦੇ ਟਾਪੂਆਂ ਦੇ ਨਾਂ, ਜੋ ਕਿਬਰਤਾਨਵੀ ਸਾਮਰਾਜ ਦੇ ਅਧਿਕਾਰੀਆਂ ਦੇ ਨਾਂ ਉੱਤੇ ਰੱਖੇ ਹੋਏ ਹਨ, ਨੂੰ ਬਦਲ ਕੇ ਗ਼ਦਰੀ ਦੇਸ਼ ਭਗਤਾਂ ਦੇ ਨਾਂ ਉੱਤੇ ਰੱਖੇ ਜਾਣ ਅਤੇ ਆਜ਼ਾਦੀਦੇ ਇਤਿਹਾਸ ਨੂੰ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਲਾਗੂ ਕੀਤਾ ਜਾਵੇ।
ਇਸ ਮੌਕੇ ਕੈਨੇਡਾ ਸਰਕਾਰ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਵਿਰੋਧੀ ਪਾਰਟੀ ਐੱਨ.ਡੀ.ਪੀ. ਦੇ ਮੁੱਖੀ ਜਗਮੀਤ ਸਿੰਘ,ਸੰਸਦ ਮੈਂਬਰ ਸੁੱਖ ਧਾਲੀਵਾਲ ਤੇ ਰਣਦੀਪ ਸਿੰਘ ਸਰਾਏ ਅਤੇ ਸਿਟੀ ਕੌਂਸਲਰ ਜੈੱਕ ਹੁੰਦਲ, ਆਦਿ ਨੇ ਗ਼ਦਰੀ ਬਾਬਿਆਂ ਬਾਰੇ ਆਪਣੇਭਾਵਪੂਰਤ ਵਿਚਾਰ ਸਾਂਝੇ ਕੀਤੇ। ਇਸ ਮੌਕੇ ਗਦਰ ਲਹਿਰ ਦੇ ਸ਼ਹੀਦ ਬਲਵੰਤ ਸਿੰਘ ਖੁਰਦਪੁਰ ਦੇ ਪਰਿਵਾਰ ਨੇ ਗ਼ਦਰ ਪਾਰਟੀ ਦਾ ਝੰਡਾਲਹਿਰਾਇਆ।
ਇਸ ਮੇਲੇ ਦੌਰਾਨ ਭੰਗੜਾ, ਗਿੱਧਾ ਅਤੇ ਹੋਰ ਨ੍ਰਿਤ ਵੀ ਪੇਸ਼ ਕੀਤੇ ਗਏ। ਇਸ ਮੌਕੇ ਉੱਘੇ ਪੰਜਾਬੀ ਕਲਾਕਾਰਾਂ ਮੁਹੰਮਦ ਸਦੀਕ, ਰਾਜਕਾਕੜਾ, ਗਿੱਲ ਹਰਦੀਪ, ਮੋਹਸਿਨ ਸ਼ੌਕਤ ਅਲੀ, ਸੁਰਿੰਦਰ ਲਾਡੀ ਅਤੇ ਕੌਰ ਮਨਦੀਪ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸਮੇਲੇ ਨੂੰ ਸਫਲ ਬਣਾਉਣ ਲਈ ਫਾਊਂਡੇਸ਼ਨ ਦੇ ਅਹੁਦੇਦਾਰਾਂ ਵਿੱਚ ਕਿਰਨਪਾਲ ਗਰੇਵਾਲ, ਰਾਜ ਪੱਡਾ, ਅਮਰਪ੍ਰੀਤ ਗਿੱਲ, ਜਸਪਾਲਥਿੰਦ,ਅੰਮਿ੍ਰਤ ਸੰਧੂ, ਜਗਰੂਪ ਖਹਿਰਾ ਅਾਦਿ ਨੇ ਬਾਖ਼ੂਬੀ ਸੇਵਾਵਾਂ ਨਿਭਾਈਆਂ। ਸਟੇਜ ਸਕੱਤਰ ਦੇ ਫਰਜ ਪ੍ਰੋ. ਗੁਰਵਿੰਦਰ ਸਿੰਘਧਾਲੀਵਾਲ ਅਤੇ ਮਨਜੀਤ ਕੌਰ ਕੰਗ ਨੇ ਸ਼ਾਨਦਾਰ ਢੰਗ ਨਾਲ ਨਿਭਾਏ।
ਕੈਪਸ਼ਨ – ਸਰੀ ਵਿਖੇ ‘ਮੇਲਾ ਗ਼ਦਰੀ ਬਾਬਿਆਂ ਦਾ’ ਦੌਰਾਨ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਤੇ ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬਸਿੰਘ ਥਿੰਦ ਮੇਲੇ ਦੇ ਪ੍ਰਬੰਧਕਾਂ ਨਾਲ ਖੜੇ ਦਿਖਾਈ ਦੇ ਰਹੇ ਹਨ।