ਚੰਡੀਗੜ੍ਹ, 13 ਅਗਸਤ – ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਦਾ ਮੰਦਿਰ ਢਾਹੁਣ ਕਰਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਰਲਿਆ-ਮਿਲਿਆ ਹੁੰਗਾਰਾ ਮਿਲ ਰਿਹਾ ਹੈ।
ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਕਈ ਥਾਈਂ ਸੜਕਾਂ ਉਤੇ ਧਰਨੇ ਲਾਏ ਗਏ, ਜਿਸ ਕਾਰਨ ਆਵਾਜਾਈ ਵਿਚ ਵਿਘਨ ਪਿਆ। ਜਦੋਂ ਕਿ ਪੰਜਾਬ ਬੰਦ ਦੌਰਾਨ ਕਈ ਬਾਜ਼ਾਰ ਸੁੰਨੇ ਰਹੇ ਅਤੇ ਸੜਕਾਂ ਉਤੇ ਆਵਾਜਾਈ ਵੀ ਘੱਟ ਰਹੀ। ਇਸ ਦੌਰਾਨ ਸੂਬੇ ਵਿਚ ਸੁਰੱਖਿਆ ਦੇ ਸਖਤ ਪ੍ਰਬੇਧ ਕੀਤੇ ਗਏ ਹਨ।
ਪੰਜਾਬ ਦੇ ਜਲੰਧਰ, ਲੁਧਿਆਣਾ, ਬਠਿੰਡਾ ਆਦਿ ਸ਼ਹਿਰਾਂ ਵਿਚ ਰਵਿਦਾਸ ਭਾਈਚਾਰੇ ਵਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ।