ਪੰਜਾਬ ਵਿਚ ਰੇਲ ਅਤੇ ਸੜਕੀ ਆਵਾਜਾਈ ਹੋਈ ਪ੍ਰਭਾਵਿਤ

20

ਚੰਡੀਗੜ੍ਹ, 13 ਅਗਸਤ – ਪੰਜਾਬ ਬੰਦ ਦੌਰਾਨ ਰੇਲ ਅਤੇ ਸੜਕੀ ਆਵਾਜਾਈ ਅੱਜ ਪ੍ਰਭਾਵਿਤ ਹੋਈ। ਪ੍ਰਦਰਸ਼ਨਕਾਰੀਆਂ ਵਲੋਂ ਲੁਧਿਆਣਾ ਅਤੇ ਜਲੰਧਰ ਵਿਖੇ ਰੇਲਾਂ ਨੂੰ ਰੋਕਿਆ ਗਿਆ ਅਤੇ ਸੂਬੇ ਵਿਚ ਵੱਖ-ਵੱਖ ਥਾਵਾਂ ਉਤੇ ਪ੍ਰਦਰਸ਼ਨ ਕਾਰਨ ਸੜਕੀ ਆਵਾਜਾਈ ਵੀ ਪ੍ਭਾਵਿਤ ਹੋਈ, ਜਿਸ ਕਾਰਨ ਲੋਕਾਂ ਨੂੰ ਬੇਹੱਦ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਲੁਧਿਆਣਾ ਤੇ ਜਲੰਧਰ ਵਿਚ ਕਈ ਟਰੇਨਾਂ ਨੂੰ ਰੱਦ ਕੀਤਾ ਗਿਆ। ਇਸ ਤੋਂ ਇਲਾਵਾ ਜਲੰਧਰ ਵਿਚ ਹੀ ਬੱਸ ਸੇਵਾਵਾਂ ਉਤੇ ਵੀ ਇਸ ਧਰਨੇ ਦਾ ਅਸਰ ਦੇਖਣ ਨੂੰ ਮਿਲਿਆ।