ਚੰਡੀਗਡ੍ਹ, 14 ਅਗਸਤ:ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਈਸਟ ਟੈਂਕ, ਨੇੜੇ ਮਹਿੰਦਰਾ ਕਾਲਜਾ ਪਟਿਆਲਾ ਵਿਖੇ ਤਾਇਨਾਤ ਜੇ. ਈ. ਰਾਮ ਸਿੰਘ ਨੂੰ 17 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਦਵਿੰਦਰ ਸਿੰਘ, ਵਾਸੀ ਫੀਲਖਾਨਾ ਰੋਡ, ਜਿਲਾਪਟਿਆਲਾ ਦੀ ਸ਼ਿਕਾਇਤ ਉੱਤੇ 17 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੇ.ਈ ਵਲੋਂ ਉਸ ਦੀ ਦੁਕਾਨ ‘ਤੇ ਵਾਧੂ ਲੋਡ ਬਾਰੇ ਨਾ ਦੱਸਣਅਤੇ ਇਸ ਸਬੰਧੀ ਰਿਪੋਰਟ ਪੀ.ਐਸ.ਪੀ.ਸੀ.ਐਲ ਨੂੰ ਨਾ ਦੇਣ ਦੇ ਇਵਜ ਵਿਚ 30 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 25 ਹਜਾਰ ਰੁਪਏ ਵਿਚ ਤੈਅਹੋਇਆ ਹੈ। ਉਸ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ ਉਕਤ ਜੇ.ਈ ਨੂੰ 8000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 17,000 ਰੁਪਏ ਦੀਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।