ਨਵੀਂ ਦਿੱਲੀ, 16 ਅਗਸਤ – ਪਿਛਲੇ ਦਿਨਾਂ ਤੋਂ ਦਿੱਲੀ ਦੇ ਏਮਜ਼ ਵਿਖੇ ਦਾਖਲ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆ ਰਹੀ ਹੈ ਅਤੇ ਉਹਨਾਂ ਨੂੰ ਵੈਂਟੀਲੇਟਰ ਉਤੇ ਰੱਖਿਆ ਗਿਆ ਹੈ।
ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਅਰੁਣ ਜੇਟਲੀ ਦਾ ਹਾਲਚਾਲ ਜਾਨਣ ਲਈ ਹਸਪਤਾਲ ਪਹੁੰਚੇ।