ਕੈਪਟਨ ਅਮਰਿੰਦਰ ਸਿੰਘ ਵਲੋਂ ਫੌਜ ਵਿਚ ਚੀਫ ਆਫ ਡਿਫੈਂਸ ਸਟਾਫ ਦੇ ਗਠਨ ਦੇ ਐਲਾਨ ਦਾ ਸਵਾਗਤ

34

ਚੰਡੀਗੜ, 16 ਅਗਸਤ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਜ ਵਿਚ ਚੀਫ ਆਫ ਡਿਫੈਂਸ ਸਟਾਫ ਦੇ ਗਠਨ (ਸੀਡੀਐੱਸ) ਦੇ ਐਲਾਨ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਾਰ 1999 ਤੋਂ ਲਟਕ ਰਹੀ ਇਸ ਮੰਗ ਨੂੰ ਪੂਰਾ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਇਸ ਨਾਲ ਹਥਿਆਰਬੰਦ ਸੈਨਾਵਾਂ ਦੀ ਕੰਟਰੋਲ ਪ੍ਰਣਾਲੀ ਵਿਚ ਹੋਰ ਸੁਧਾਰ ਆਵੇਗਾ।