ਪੱਤਰਕਾਰਾਂ ਲਈ ਕੈਪਟਨ ਵਲੋਂ ਵੱਡਾ ਐਲਾਨ
ਚੰਡੀਗੜ੍ਹ: ਪੰਜਾਬ ’ਚ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਤੋਹਫ਼ਾ ਦਿੰਦਿਆਂ ਮਾਨਤਾ ਪ੍ਰਾਪਤ ਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ‘ਸਰਬੱਤ ਸਿਹਤ ਬੀਮਾ ਯੋਜਨਾ’ ਦੇ ਲਾਭ ਦੇਣ ਦਾ ਐਲਾਨ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਇਸ ਐਲਾਨ ਕਰਦਿਆਂ ਕਿਹਾ ਡੈਮੋਕ੍ਰੇਸੀ ਦੇ ਚੌਥੇ ਥੰਮ੍ਹ ਮੀਡੀਆ ਨੇ ਦੇਸ਼ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਇਸ ਲਈ ਉਨ੍ਹਾਂ ਸਰਬੱਤ ਬੀਮਾ ਯੋਜਨਾ ਦਾ ਲਾਭ ਪੱਤਰਕਾਰਾਂ ਨੂੰ ਦੇਣ ਦਾ ਫ਼ੈਸਲਾ ਲਿਆ ਹੈ। ਇਸ ਬੀਮੇ ਲਈ ਭਰੇ ਜਾਣ ਵਾਲੇ ਪ੍ਰੀਮੀਅਮ ਦਾ ਖ਼ਰਚ ਸੂਬਾ ਸਰਕਾਰ ਚੁੱਕੇਗੀ।ਇਸ ਨਾਲ 3700 ਪੱਤਰਕਾਰਾਂ ਨੂੰ ਫਾਇਦਾ ਹੋਵੇਗਾ।
ਦੱਸਣਯੋਗ ਹੈ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਹਰੇਕ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਹੈਲਥ-ਕਵਰ ਦਿੱਤਾ ਜਾਂਦਾ ਹੈ। ਇਹ ਯੋਜਨਾ ਇਸੇ ਵਰ੍ਹੇ ਜੁਲਾਈ ਮਹੀਨੇ ਤੋਂ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਅਧੀਨ ਪੰਜਾਬ ਦੇ 364 ਪ੍ਰਾਈਵੇਟ ਹਸਪਤਾਲਾਂ ਨੂੰ ਵੀ ਪੈਨਲ ਉੱਤੇ ਰੱਖਿਆ ਗਿਆ ਹੈ। ਇਸ ਯੋਜਨਾ ਦਾ ਐਲਾਨ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਸੀ ਕਿ ਇਸ ਯੋਜਨਾ ਨਾਲ ਪੰਜਾਬ ਦੇ 43.18 ਲੱਖ ਪਰਿਵਾਰਾਂ ਨੂੰ ਲਾਭ ਪੁੱਜੇਗਾ