ਯਮੁਨਾ ਵਿਚ ਵਧਿਆ ਪਾਣੀ, ਦਿੱਲੀ ਵਿਚ ਮੰਡਰਾਉਣ ਲੱਗਾ ਹੜ੍ਹ ਦਾ ਖਤਰਾ

36

ਨਵੀਂ ਦਿੱਲੀ, 19 ਅਗਸਤ – ਯਮੁਨਾ ਵਿਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਇਸ ਦਾ ਪਾਣੀ ਛੱਡੇ ਜਾਣ ਕਾਰਨ ਦਿੱਲੀ ਵਿਚ ਹੜ ਦਾ ਖਤਰਾ ਵਧ ਗਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੇਠਲੇ ਇਲਾਕੇ ਖਾਲੀ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਦੱਸਣਯੋਗ ਹੈ ਕਿ ਬੀਤੀ ਕੱਲ ਹਰਿਆਣਾ ਵਲੋਂ 8.40 ਲੱਖ ਕਿਉਸਿਕ ਪਾਣੀ ਛੱਡਿਆ ਗਿਆ ਹੈ, ਜੋ ਅੱਜ ਸ਼ਾਮ ਤੱਕ ਦਿੱਲੀ ਵਿਚ ਪਹੁੰਚਣ ਦੀ ਸੰਭਾਵਨਾ ਹੈ।