ਚੰਡੀਗੜ੍ਹ, 19 ਅਗਸਤ – ਪੰਜਾਬ ਵਿਚ ਆਏ ਭਿਆਨਕ ਹੜ੍ਹ ਨੇ ਵੱਡੀ ਪੱਧਰ ਉਤੇ ਨੁਕਸਾਨ ਪਹੁੰਚਾਇਆ ਹੈ। ਪੰਜਾਬ ਵਿਚ ਰੋਪੜ, ਨਵਾਂਸ਼ਹਿਰ, ਲੁਧਿਆਣਾ, ਜਲੰਧਰ ਤੇ ਮੋਗਾ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
ਹੜ੍ਹ ਨੇ ਸਭ ਨਾਲੋਂ ਭਾਰੀ ਤਬਾਹੀ ਰੋਪੜ ਜਿਲ੍ਹੇ ਵਿਚ ਮਚਾਈ ਹੈ, ਜਿਥੇ ਸਤਲੁਜ ਦੇ ਕਹਿਰ ਨਾਲ ਕਈ ਪਿੰਡਾਂ ਅੰਦਰ ਪਾਣੀ ਦਾਖਲ ਹੋ ਗਿਆ। ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲ ਤੇ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਪੁੱਜਾ ਹੈ।
ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਾਅ ਲਾ ਰਿਹਾ ਹੈ, ਹਾਲਾਂਕਿ ਕਈ ਥਾਵਾਂ ਉਤੇ ਲੋਕਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਵਲੋਂ ਉਹਨਾਂ ਦੀ ਕੋਈ ਬਾਂਹ ਨਹੀਂ ਫੜੀ ਜਾ ਰਹੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੂਪਨਗਰ ਜਿਲ੍ਹੇ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਜਿਥੇ ਉਹਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ 100 ਕਰੋੜ ਰੁ. ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ।