ਮੁਹਾਲੀ ਵਿਖੇ ਕਿਸਾਨ ਵਿਕਾਸ ਚੈਂਬਰ ਵਿੱਚ ਹੋਵੇਗਾ ਰਾਜ ਪੱਧਰੀ ਸਮਾਰੋਹ
ਐਸ.ਏ.ਐਸ. ਨਗਰ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ 20 ਅਗਸਤ ਨੂੰ ਇੱਥੇ ‘ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਰਾਜ ਪੱਧਰੀ ਪ੍ਰੋਗਰਾਮ ਕਿਸਾਨ ਵਿਕਾਸ ਚੈਂਬਰ, ਏਅਰਪੋਰਟ ਚੌਕ, ਬਲਾਕ-ਸੀ, ਗਮਾਡਾ ਏਅਰੋਸਿਟੀ, ਐਸ.ਏ.ਐਸ. ਨਗਰ, ਮੁਹਾਲੀ ਵਿੱਚ ਹੋ ਰਿਹਾ ਹੈ, ਜਿਸ ਦੌਰਾਨ ਮੁੱਖ ਮੰਤਰੀ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਘੇਰੇ ਵਿੱਚ 43.08 ਲੱਖ ਪਰਿਵਾਰਾਂ ਨੂੰ ਲਿਆ ਗਿਆ ਹੈ, ਜੋ ਰਾਜ ਦੀ ਕੁੱਲ ਆਬਾਦੀ ਦਾ 70 ਫੀਸਦੀ ਬਣਦਾ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜੀਕ੍ਰਿਤ ਪਰਿਵਾਰਾਂ ਨੂੰ ਸਾਲਾਨਾ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਸਿਹਤ ਬੀਮੇ ਦੀ ਸਹੂਲਤ ਮਿਲੇਗੀ। ਪੰਜੀਕ੍ਰਿਤ ਪਰਿਵਾਰ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣੀ ਪਾਤਰਤਾ ਦੇਖਣ ਲਈ www.shapunjab.in ’ਤੇ ਜਾਣ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀ ਆਪਣਾ ਈ-ਕਾਰਡ ਬਣਾਉਣ ਲਈ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਨਾਲ ਸੰਪਰਕ ਕਰ ਸਕਦੇ ਹਨ ਜਾਂ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ‘ਅਰੋਗਿਆ ਮਿੱਤਰ’ ਨੂੰ ਮਿਲ ਸਕਦੇ ਹਨ।
ਸ. ਸਿੱਧੂ ਨੇ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀਆਂ ਵਿੱਚ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਡੇਟਾ ਵਿੱਚ ਸ਼ਾਮਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਛੋਟੇ ਵਪਾਰੀ, ਕਿਸਾਨ ਪਰਿਵਾਰ (ਜੇ-ਫਾਰਮ ਧਾਰਕ) ਅਤੇ ਉਸਾਰੀ ਭਲਾਈ ਬੋਰਡ, ਪੰਜਾਬ ਕੋਲ ਪੰਜੀਕ੍ਰਿਤ ਉਸਾਰੀ ਕਾਮੇ ਸ਼ਾਮਲ ਹਨ। ਈ-ਕਾਰਡ ਜਾਰੀ ਕਰਾਉਣ ਲਈ ਆਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ (ਛੋਟੇ ਵਪਾਰੀਆਂ ਲਈ) ਅਤੇ ਪੰਜੀਕ੍ਰਿਤ ਕਾਰਡ (ਉਸਾਰੀ ਕਾਮਿਆਂ ਲਈ) ਜ਼ਰੂਰੀ ਹਨ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਟੋਲ ਫ੍ਰੀ ਹੈਲਪਲਾਈਨ ਨੰਬਰ 104 ਤੋਂ ਲਈ ਜਾ ਸਕਦੀ ਹੈ।
ਨਿਆਮਤ ਕੌਰ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਦਰਬਾਰ ਸਾਹਿਬ ਪਰਿਵਾਰ ਸਮੇਤ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ, ਜਾਣੋ ਕਿ ਕੀਤੇ ਜਜ਼ਬਾਤ ਜਾਹਿਰ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ...