ਚੰਡੀਗੜ੍ਹ, 20 ਅਗਸਤ – ਰੋਪੜ ਹੈੱਡ ਵਰਕਸ ਦੇ 12 ਵਿਚੋਂ ਅੱਜ 6 ਗੇਟਾਂ ਨੂੰ ਬੰਦ ਕਰ ਦਿਤਾ ਗਿਆ ਹੈ, ਜਿਸ ਨਾਲ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੁਣ ਘੱਟ ਜਾਵੇਗਾ ਅਤੇ ਹੜ੍ਹ ਪੀੜਤਾਂ ਨੂੰ ਵੀ ਰਾਹਤ ਮਿਲੇਗੀ।
ਇਸ ਦੌਰਾਨ ਭਾਖੜਾ ਵਿਚ ਹੁਣ ਪਾਣੀ ਘਟਣ ਤੋਂ ਬਾਅਦ ਸਤਲੁਜ ਦਰਿਆ ਵਿਚ ਵੀ ਪਾਣੀ ਦਾ ਪੱਧਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਤੋਂ ਬਾਅਦ ਅੱਜ ਇਥੇ 6 ਗੇਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ।