ਐਸ.ਏ.ਐਸ.ਨਗਰ (ਮੋਹਾਲੀ), 20 ਅਗਸਤ: ਮੋਹਲੇਧਾਰ ਮੀਂਹ ਨਾਲ ਆਏ ਹੜਾਂ ਕਾਰਨ ਸੂਬੇ ਵਿੱਚ ਹੋਏ ਨੁਕਸਾਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹੜਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
ਅੱਜ ਇਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕਾਂ ਦੇ ਜੀਵਨ ਨੂੰ ਹਰ ਹੀਲੇ ਸੁਰੱਖਿਅਤ ਬਣਾਇਆ ਜਾਵੇਗਾ।