ਨਵੀਂ ਦਿੱਲੀ, 21 ਅਗਸਤ – ਦਿੱਲੀ ਵਿਚ ਰਵਿਦਾਸ ਮੰਦਿਰ ਢਾਹੁਣ ਵਿਰੁੱਧ ਅੱਜ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਦਿੱਲੀ ਵਿਚ ਵਿਸ਼ਾਲ ਧਰਨਾ ਦਿੱਤਾ ਗਿਆ ਹੈ। ਰਵਿਦਾਸ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਦਿੱਲੀ ਦੇ ਰਾਮ ਲੀਲਾ ਮੈਦਾਨ ‘ਚ ਪਹੁੰਚੇ, ਜਿਥੇ ਉਹਨਾਂ ਨੇ ਵਿਸ਼ਾਲ ਧਰਨਾ ਲਾਇਆ।
ਇਥੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਰਵਿਦਾਸ ਭਾਈਚਾਰੇ ਲੋਕ ਪਹੁੰਚੇ ਹਨ। ਇਸ ਧਰਨੇ ਵਿਚ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਤੇ ਸੁਸ਼ੀਲ ਰਿੰਕੂ ਵੀ ਮੌਜੂਦ ਰਹੇ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਪੰਜਾਬ ਵਿਚ ਵੀ ਵੱਡੀ ਪੱਧਰ ਉਤੇ ਰੋਸ ਪ੍ਰਦਰਸ਼ਨ ਕੀਤਾ ਸੀ।