ਚੰਡੀਗੜ੍ਹ, 21 ਅਗਸਤ – ਪੰਜਾਬ ਵਿਚ ਆਏ ਭਿਆਨਕ ਹੜ੍ਹ ਕਾਰਨ ਸੂਬੇ ਵਿਚ ਲਗਪਗ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੌਰਾਨ ਸੂਬੇ ਵਿਚ ਕਈ ਇਲਾਕੇ ਅਜਿਹੇ ਹਨ, ਜਿਥੇ ਇਸ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਰੋਪੜ, ਜਲੰਧਰ ਤੇ ਫਿਰੋਜਪੁਰ ਵਿਖੇ ਹੜ੍ਹ ਪੀੜਤ ਲੋਕਾਂ ਲਈ ਪ੍ਰਸ਼ਾਸਨ ਤੇ ਫੌਜ ਵਲੋਂ ਮਦਦ ਪਹੁੰਚਾਈ ਜਾ ਰਹੀ ਹੈ।
ਹਾਲਾਂਕਿ ਇਹਨਾਂ ਇਲਾਕਿਆਂ ਵਿਚ ਪਾਣੀ ਦਾ ਪੱਧਰ ਹੁਣ ਘਟ ਗਿਆ ਹੈ, ਪਰ ਇਥੇ ਫਸਲਾਂ ਦਾ ਭਾਰੀ ਨੁਕਸਾਨ ਹੋਣ ਕਾਰਨ ਪਸ਼ੂਆਂ ਲਈ ਚਾਰੇ ਦੀ ਸਮੱਸਿਆ ਬਣੀ ਹੋਈ ਹੈ। ਇਥੋਂ ਤੱਕ ਕਿ ਲੋਕਾਂ ਦੇ ਘਰਾਂ ਅੰਦਰ ਪਾਣੀ ਦਾਖਲ ਹੋਣ ਤੋਂ ਬਾਅਦ ਹੁਣ ਉਹਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।