ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਹੀ ਵੱਡਾ ਨੁਕਸਾਨ ਹੋਇਆ ਹੈ ਅਤੇ ਹਾਲੇ ਵੀ ਨੁਕਸਾਨ ਹੋ ਰਿਹਾ ਹੈ ਇਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੌ ਕਰੋੜ ਰੁਪਏ ਰਾਹਤ ਕਾਰਜਾਂ ਲਈ ਖਰਚ ਕਰਨ ਦਾ ਸ਼ਲਾਘਾਯੋਗ ਕਦਮ ਹੈ ਪਰ ਇਸ ਰਾਸ਼ੀ ਨਾਲ ਕੋਈ ਖਾਸ ਰਾਹਤ ਤਾਂ ਮਿਲ ਨਹੀਂ ਮਿਲਿਆ ਪੰਜਾਬ ਸਰਕਾਰ ਪਹਿਲਾਂ ਹੀ ਆਰਥਕ ਤੌਰ ਤੇ ਕਮਜ਼ੋਰ ਹੈ ਇਸ ਲਈ ਕੇਂਦਰੀ ਸਰਕਾਰ ਨੂੰ ਨੁਕਸਾਨ ਦੀ ਪੂਰਤੀ ਲਈ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਤੁਰੰਤ ਘੱਟੋ ਘੱਟ 1500 ਕਰੋੜ ਰੁਪਏ ਦੀ ਰਾਸ਼ੀ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਵੱਜੋਂ ਪੰਜਾਬ ਸੂਬੇ ਲਈ ਜਾਰੀ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ ।ਬਡਹੇੜੀ ਨੇ ਆਖਿਆ ਕਿ ਮੋਦੀ ਸਰਕਾਰਲਗਾਤਾਰ ਪੰਜਾਬ ਨਾਲ ਫੰਡਾਂ ਵਿੱਚ ਵਿਤਕਰਾ ਕਰਦੀ ਆ ਰਹੀ ਹੈ ਪਰ ਹੁਣ ਇਨਸਾਫ਼ ਦੇਣ ਲਈ ਨਿਤਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੀ ਸਥਿਤੀ ਵਿੱਚ ਸੁਧਾਰ ਹੋ ਸਕੇ ਅਤੇ ਹੜ੍ਹ ਪੀੜਤਾਂ ਨੂੰ ਰਾਹਤ ਮਿਲ ਸਕੇ ।
ਅੱਜ ਚੰਡੀਗੜ੍ਹ ‘ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ ‘ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ ‘ਚ ਸ਼ਾਮਲ
ਅੱਜ ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ ਮੋਦੀ...