ਅੰਮ੍ਰਿਤਸਰ, 21 ਅਗਸਤ – ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਬਾਹਰ ਸੜਕ ਉਤੇ ਇੱਕ ਲੜਕਾ ਅਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਬਰਾਮਦ ਹੋਈਆਂ ਹਨ।
ਇਸ ਦੌਰਾਨ ਪੁਲਿਸ ਵਲੋਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਲਾਸ਼ਾਂ ਕੋਲੋਂ ਇਕ ਬਿਨਾਂ ਨੰਬਰ ਵਾਲੀ ਐਕਟਿਵਾ ਮਿਲੀ ਹੈ। ਇਸ ਤੋਂ ਇਲਾਵਾ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੁਆਰਾ ਵੀ ਜਾਂਚ ਜਾਰੀ ਹੈ।