ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 5 ਨੈਸ਼ਨਲ ਬੈਂਕਾਂ ਦੇ ਆਪਸੀ ਰਲੇਵੇਂ ਦਾ ਐਲਾਨ

265

ਨਵੀਂ ਦਿੱਲੀ, 30 ਅਗਸਤ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ 5 ਨੈਸ਼ਨਲ ਬੈਂਕਾਂ ਦੇ ਆਪਸੀ ਰਲੇਵੇਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਭਾਰਤ ਵਿਚ 27 ਦੀ ਥਾਂ 12 ਜਨਤਕ ਖੇਤਰ ਦੇ ਬੈਂਕ ਰਹਿ ਜਾਣਗੇ।

ਕੇਂਦਰ ਵਲੋਂ ਪੰਜਾਬ ਨੈਸ਼ਨਲ ਬੈਂਕ, ਓਰੀਐਂਟਲ ਬੈਂਕ ਆਫ ਕਾਮਰਸ ਅਤੇ ਯੂਨਾਈਟਿਡ ਬੈਂਕ ਦੇ ਰਲੇਵੇਂ ਦਾ ਐਲਾਨ ਕੀਤਾ। ਕੇਨਰਾ ਅਤੇ ਸਿੰਡੀਕੇਟ ਬੈਂਕ ਦਾ ਆਪਸ ਵਿਚ ਰਲੇਵਾਂ ਹੋਵੇਗਾ। ਬੈਂਕ ਆਫ ਬੜੌਦਾ, ਦੇਨਾ ਬੈਂਕ ਅਤੇ ਵਿਜੇ ਬੈਂਕ ਦੇ ਰਲੇਵੇਂ ਤੋਂ ਬਾਅਦ ਕਿਸੇ ਵੀ ਤਰਾਂ ਦੀ ਛਾਂਟੀ ਨਹੀਂ ਕੀਤੀ ਗਈ ਹੈ।

ਉਹਨਾਂ ਕਿਹਾ ਕਿ 5 ਟ੍ਰਿਲੀਅਨ ਅਰਥ ਵਿਵਸਥਾ ਲਈ ਬੈਂਕਾਂ ਦੀ ਅਹਿਮ ਭੂਮਿਕਾ ਹੋਵੇਗੀ।