ਪਾਕਿ ਦੇ ਵਿਦੇਸ਼ ਮੰਤਰੀ ਵਲੋਂ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼

41

ਇਸਲਾਮਾਬਾਦ, 31 ਅਗਸਤ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਉਹ ਭਾਰਤ ਨਾਲ ਗੱਲਬਾਤ ਲਈ ਰਾਜ਼ੀ ਹਨ। ਉਹਨਾਂ ਕਿਹਾ ਕਿ ਭਾਰਤ ਨਾਲ ਗੱਲਬਾਤ ਤੋਂ ਸਾਨੂੰ ਕੋਈ ਇਤਰਾਜ ਨਹੀਂ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਹ ਗੱਲ ਸਾਫ ਕਰ ਚੁੱਕੇ ਹਨ ਕਿ ਜਦੋਂ ਤੱਕ ਜੰਮੂ ਕਸ਼ਮੀਰ ਤੋਂ ਧਾਰਾ 370 ਖਤਮ ਨਹੀਂ ਹੁੰਦੀ, ਉਦੋਂ ਤੱਕ ਦੁਵੱਲੀ ਗੱਲਬਾਤ ਸੰਭਵ ਨਹੀਂ ਹੈ।