ਨਵੀਂ ਦਿੱਲੀ, 31 ਅਗਸਤ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਵਧਾਈ ਦਿੱਤੀ ਹੈ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ; ਆਓ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਦਾ ਆਧਾਰ ਬਣਾਈਏ।
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਦਭਾਵਨਾ, ਨਿਮਰਤਾ, ਸਾਂਝੀਵਾਲਤਾ, ਮਨੁੱਖਤਾ ਦੀ ਸੇਵਾ ਦੀਆਂ ਸਿੱਖਿਆਵਾਂ ਦਿੰਦੇ ਹਨ ਜੋ ਕਿ ਦੁਨੀਆਂ ਭਰ ਦੇ ਲੋਕਾਂ ਨੂੰ ਪ੍ਰੇਰਿਤ ਕਰਦੀਆੰ ਹਨ। pic.twitter.com/afM55UI12q
— Narendra Modi (@narendramodi) August 31, 2019