ਚੰਡੀਗੜ੍ਹ, 4 ਸਤੰਬਰ – ਗੁਰਦਾਸਪੁਰ ਦੇ ਬਟਾਲਾ ਵਿਖੇ ਪਟਾਖਾ ਫੈਕਟਰੀ ਵਿਚ ਅੱਜ ਹੋਏ ਧਮਾਕੇ ਵਿਚ ਹੁਣ ਤੱਕ 20 ਲੋਕ ਮਾਰੇ ਜਾ ਚੁੱਕੇ ਹਨ, ਜਦਕਿ ਕਈ ਲੋਕ ਇਸ ਹਾਦਸੇ ਵਿਚ ਜਖਮੀ ਹੋਏ ਹਨ। ਇਸ ਦੌਰਾਨ ਇਥੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।
ਸੰਨੀ ਦਿਓਲ ਵਲੋਂ ਬਟਾਲਾ ਹਾਦਸੇ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 4 ਸਤੰਬਰ – ਗੁਰਦਾਸਪੁਰ ਤੋਂ ਐੱਮ.ਪੀ ਅਤੇ ਅਭਿਨੇਤਾ ਸੰਨੀ ਦਿਓਲ ਨੇ ਗੁਰਦਾਸਪੁਰ ਦੇ ਬਟਾਲਾ ਫੈਕਟਰੀ ਵਿਚ ਧਮਾਕੇ ਉਤੇ ਡੂੰਘੇ ਟਵੀਟ ਕਰਗੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਮੈਂ ਡੀਸੀ ਨਾਲ ਗੱਲ ਕੀਤੀ ਹੈ ਅਤੇ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਮੌਕੇ ਉਤੇ ਕੰਮ ਕਰ ਰਹੀਆਂ ਹਨ।
ਬਾਜਵਾ ਵਲੋਂ ਬਟਾਲਾ ਹਾਦਸੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਨੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਤਿ੍ਰਪਤ ਬਾਜਵਾ ਨੂੰ ਤੁਰੰਤ ਬਟਾਲਾ ਪਹੁੰਚਣ ਲਈ ਕਿਹਾ
ਜਖ਼ਮੀਆਂ ਦੀ ਹਰ ਸੰਭਵ ਮਦਦ ਕਰਾਂਗੇ: ਬਾਜਵਾ
ਚੰਡੀਗੜ, 4 ਸਤੰਬਰ:ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਪੰਜਾਬ ਨੇ ਬਟਾਲਾ ਹਾਦਸੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਕਰਨ ਲਈ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਡਿਊਟੀ ਲਗਾਈ ਹੈ ਅਤੇ ਉਨਾਂ ਨੂੰ ਤੁਰੰਤ ਬਟਾਲਾ ਪਹੁੰਚਣ ਦੇ ਹੁਕਮ ਦਿੱਤੇ ਹਨ।
ਤਿ੍ਰਪਤ ਬਾਜਵਾ ਜੋ ਬਟਾਲਾ ਲਈ ਰਵਾਨਾ ਹੋ ਗਏ ਹਨ, ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਖ਼ਮੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।