ਜਾਣੋ ਕਿਉਂ ਕੀਤੀ ਦਲਜੀਤ ਦੋਸਾਂਝ ਦਾ ਵੀਜ਼ਾ ਰੱਦ ਕਰਨ ਦੀ ਮੰਗ
ਚੰਡੀਗੜ੍ਹ: ਪੰਜਾਬੀ ਅਦਾਕਾਰ ਅਤੇ ਗਾਇਕ ਦਲਜੀਤ ਦੋਸਾਂਝ ਦੀ 21 ਸਤੰਬਰ ਨੂੰ ਅਮਰੀਕਾ ਵਿੱਚ ਇੱਕ ਸਟੇਜ਼ ਪਰਫਾਰਮੈਂਸ ਹੈ ਜਿਸ ਨੂੰ ਲੈ ਕੇ ਹੁਣ ਵਿਵਾਦ ਖੜਾ ਹੋ ਗਿਆ ਹੈ।ਦਰਅਸਲ ਇੱਹ ਸ਼ੋਅ ਪਾਕਿਸਤਾਨ ਦੇ ਨਾਗਰਿਕ ਰੇਹਾਨ ਸਿੱਦੀਕੀ ਇਸ ਪ੍ਰੋਗਰਾਮ ਦੇ ਪ੍ਰਬੰਧਕ ਹਨ ਅਤੇ ਉਨ੍ਹਾਂ ਦਲਜੀਤ ਦੋਸਾਂਝ ਨੂੰ ਇਸ ਪ੍ਰੋਗਰਾਮ ਲਈ ਸੱਦਾ ਦਿੱਤਾ ਹੈ ਜਿਸ ਨੂੰ ਦਲਜੀਤ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਕੇ ਦਲਜੀਤ ਦਾ ਵੀਜ਼ਾ ਰੱਦ ਕਰਨ ਦੀ ਮੰਗ ਕੀਤੀ ਹੈ।