ਕਰਜ਼ੇ ਦਾ ਦੈਂਤ ਨਿਗਲ ਗਿਆ ਇੱਕੋ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਨੂੰ

71

ਚੰਡੀਗੜ੍ਹ, 11 ਸਤੰਬਰ : ਪੰਜਾਬ ਵਿਚ ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੌਰਾਨ ਅੱਜ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਇੱਕ ਕਰਜ਼ਈ ਨੌਜਵਾਨ ਕਿਸਾਨ ਲਵਪ੍ਰੀਤ ਨੇ ਖੁਦਕੁਸ਼ੀ ਕਰ ਲਈ। ਉਹ ਆਪਣੇ ਉਤੇ ਚੜ੍ਹੇ ਕਰਜ਼ੇ ਤੋਂ ਬੇਹੱਦ ਦੁਖੀ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ।

ਦੱਸਣਯੋਗ ਹੈ ਕਿ ਲਵਪ੍ਰੀਤ ਇਸ ਪਰਿਵਾਰ ਦੀ ਉਹ ਚੌਥੀ ਪੀੜੀ ਹੈ, ਜਿਸ ਨੇ ਮੌਤ ਨੂੰ ਗਲੇ ਲਗਾਇਆ ਹੋਵੇ।