ਬ੍ਰਿਟੇਨ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ 2 ਸਾਲ ਦਾ ਵਰਕ ਪਰਮਿਟ ਦੇਣ ਦਾ ਐਲਾਨ

180

ਲੰਡਨ, 12 ਸਤੰਬਰ – ਇੰਗਲੈਂਡ ਵਿਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ। ਬ੍ਰਿਟੇਨ ਦੀ ਸਰਕਰਾ ਨੇ ਐਲਾਨ ਕੀਤਾ ਹੈ ਕਿ ਉਥੇ ਪੜ੍ਹਾਈ ਤੋਂ ਬਾਅਦ ਵਿਦਿਆਰਥੀਆਂ ਨੂੰ 2 ਸਾਲ ਦੀ ਵਰਕ ਪਰਮਿਟ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਬ੍ਰਿਟੇਨ ਸਰਕਾਰ ਵਲੋਂ ਜਾਰੀ ਇਸ ਨੀਤੀ ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਚਮਕਾਉਣ ਦਾ ਮੌਕਾ ਮਿਲੇਗਾ।

ਇਸ  ਪਹਿਲਾਂ ਬ੍ਰਿਟਿਸ਼ ਸਰਕਾਰ ਨੇ ਅਜਿਹੀ ਪੁਲਿਸੀ ਉਤੇ ਰੋਕ ਲਾ ਦਿੱਤੀ ਸੀ, ਜਿਸ ਤੋਂ ਬਾਅਦ ਦੁਨੀਆ ਭਰ ਦੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ।

ਹੁਣ ਬ੍ਰਿਟਿਸ਼ ਸਰਕਾਰ ਨੇ ਦੁਨੀਆ ਭਰ ਦੇ ਵਿਦਿਆਰਥੀਆਂ ਨੂੰ ਆਪਣੇ ਵੱਲ ਖਿੱਚਣ ਲਈ ਇਸ ਨੀਤੀ ਦਾ ਐਲਾਨ ਕੀਤਾ ਹੈ, ਜੋ ਕਿ ਸਾਲ 2020-21 ਦੇ ਦਾਖਲੇ ਦੌਰਾਨ ਲਾਗੂ ਹੋ ਜਾਵੇਗੀ।