ਚੰਡੀਗੜ੍ਹੁ/ਹੁਸ਼ਿਆਰਪੁਰ, 30 ਸਤੰਬਰ – ਪੰਜਾਬ ਦੇ ਕਈ ਹਿੱਸਿਆਂ ਵਿਚ ਜਿੱਥੇ ਕੱਲ੍ਹ ਭਰਵੀਂ ਬਾਰਿਸ਼ ਹੋਈ, ਉਥੇ ਅੱਜ ਵੀ ਸੂਬੇ ਵਿਚ ਬਾਰਿਸ਼ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਇਸ ਦੌਰਾਨ ਬਾਰਿਸ਼ ਨੇ ਕਿਸਾਨਾਂ ਦੀ ਫਸਲ ਨੂੰ ਵੱਡੇ ਪੱਧਰ ਉਤੇ ਨੁਕਸਾਨ ਪਹੁੰਚਾਇਆ ਹੈ।
ਹੁਸ਼ਿਆਰਪੁਰ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿਚ ਇਸ ਬਾਰਿਸ਼ ਕਾਰਨ ਝੋਨੇ ਦੀ ਫਸਲ ਨੂੰ ਨੁਕਸਾਨ ਪੁੱਜਾ ਹੈ, ਉਥੇ ਹੋਰ ਫਸਲਾਂ ਨੂੰ ਬਾਰਿਸ਼ ਨੇ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ।