ਬਠਿੰਡਾ, 8 ਅਕਤੂਬਰ – ਬਠਿੰਡਾ ਵਿਚ ਅੱਜ ਇੱਕ ਟਰੱਕ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਟਰੱਕ ਵਿਚ ਪਿਆਜ ਭਰੇ ਹੋਏ ਸਨ, ਜਿਹਨਾਂ ਨੂੰ ਲੁੱਟਣ ਦੀ ਮਨਸ਼ਾ ਨਾਲ ਡਰਾਈਵਰ ਨੂੰ ਹੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਸ ਦੌਰਾਨ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।