ਚੰਡੀਗੜ, 11 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਬੀ.ਡੀ.ਪੀ.ਓ ਦਫਤਰ ਗਿੱਦੜਬਾਹਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਸਹਾਇਕ ਪ੍ਰਾਜੈਕਟ ਅਫਸਰ (ਏ.ਪੀ.ਓ.) ਹਰਪ੍ਰੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਪੀ.ਓ. ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਪਿੰਡ ਕੋਟਭਾਈ, ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਪੀ.ਓ. ਵਲੋਂ ਇੰਟਰ ਲਾਕਿੰਗ ਟਾਇਲਾਂ ਲਾਉਣ ਉਪਰੰਤ ਉਸ ਦੀ ਫਰਮ ਦੇ ਬਿਲ ਪਾਸ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਏ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਗੁਰਭਜਨ ਗਿੱਲ ਦੀ ਹਿੰਦ ਪਾਕਿ ਰਿਸ਼ਤਿਆਂ ਬਾਰੇ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ” ਵਿਸ਼ਵ ਅਮਨ ਲਈ ਇਕਰਾਰਨਾਮਾ – ਡਾ. ਵਰਿਆਮ ਸਿੰਘ ਸੰਧੂ
ਗੁਰਭਜਨ ਗਿੱਲ ਦੀ ਹਿੰਦ ਪਾਕਿ ਰਿਸ਼ਤਿਆਂ ਬਾਰੇ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ” ਵਿਸ਼ਵ ਅਮਨ ਲਈ ਇਕਰਾਰਨਾਮਾ - ਡਾ. ਵਰਿਆਮ...