ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 15 ਅਕਤੂਬਰ, 2019 ਨੂੰ ਕੇਵਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਸ ਸਬੰਧੀ ਪੰਜਾਬ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।