ਚੰਡੀਗੜ, 14 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਵਧਾਈ ਦਿੱਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ, ਜੋ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 638 ਸ਼ਬਦ 30 ਰਾਗਾਂ ਵਿੱਚ ਦਰਜ ਹੈ, ਲੋਕਾਂ ਲਈ ਅਧਿਆਤਮਕਤਾ ਦੀ ਸਿਖ਼ਰਲੀ ਮੰਜ਼ਿਲ ਹਾਸਲ ਕਰਨ ’ਚ ਸਦੀਆਂ ਤੱਕ ਰਾਹ ਦਸੇਰਾ ਬਣੀ ਰਹੇਗੀ। ਉਨਾਂ ਦਾ ਆਪਸੀ ਪਿਆਰ, ਸ਼ਾਂਤੀ ਅਤੇ ਪ੍ਰਮਾਤਮਾ ਇਕ ਹੈ, ਦਾ ਸੰਦੇਸ਼ ਮਨੁੱਖਤਾ ਨੂੰ ਸੱਚ ਦੇ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਚੱਕ ਰਾਮਦਾਸ ਜਾਂ ਰਾਮਦਾਸ ਪੁਰ ਦੀ ਸਥਾਪਨਾ ਲਈ ਸ੍ਰੀ ਗੁਰੂ ਰਾਮਦਾਸ ਜੀ ਹਮੇਸ਼ਾ ਸਾਡੇ ਚੇਤਿਆਂ ਵਿੱਚ ਵਸਦੇ ਰਹਿਣਗੇ। ਇਹ ਪਵਿੱਤਰ ਸ਼ਹਿਰ ਹੌਲੀ-ਹੌਲੀ ਅੰਮਿ੍ਰਤਸਰ ਬਣ ਗਿਆ, ਜੋ ਅੱਜ ਵੀ ਸਿੱਖਾਂ ਦਾ ਅਧਿਆਤਮਿਕਤਾ ਅਤੇ ਰਾਜਸੀ ਕੇਂਦਰ ਹੈ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...