‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਲਾਇਆ ਗਿਆਪਲੇਸਮੈਂਟ ਕੈਂਪ
ਐਸ.ਏ.ਐਸ. ਨਗਰ, 20 ਅਕਤੂਬਰ
ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ਉਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ, ਜਿਸ ਵਿੱਚ37 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਜ਼ਿਲ੍ਹਾਰੋਜ਼ਗਾਰ ਅਫਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਆਈ. ਸੀ.ਆਈ. ਸੀ. ਆਈ. ਬੈਂਕ ਅਤੇ ਸੀ. ਐਸ. ਸੀ. ਕੰਪਨੀ ਨੇ ਭਾਗ ਲਿਆ ਅਤੇ 37 ਉਮੀਦਵਾਰਾਂ ਦੀ ਚੋਣਕੀਤੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਉਪ ਮੁੱਖ ਕਾਰਜਕਾਰੀ ਅਫਸਰ ਮਨਜੇਸ਼ਕੁਮਾਰ, ਪਲੇਸਮੈਂਟ ਅਫਸਰ ਇੰਦਰਜੀਤ ਸੈਣੀ ਅਤੇ ਕੌਂਸਲਰ ਨਬੀਹਾ ਖਾਨ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇਕਾਰੋਬਾਰ ਬਿਊਰੋ ਦਾ ਸਮੁੱਚਾ ਸਟਾਫ ਮੌਜੂਦ ਸੀ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਸਬੰਧੀਬਿਊਰੋ ਦੇ ਮੋਬਾਇਲ ਨੰਬਰ 98151-62064 ਅਤੇ ਯੂ ਟਿਊਬ ਚੈਨਲ ਡੀਬੀਈਈ ਐਸਏਐਸ ਨਗਰ ਤੋਂਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।ਕੈਪਸ਼ਨ: ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਪਲੇਸਮੈਂਟਕੈਂਪ ਦੌਰਾਨ ਪੁੱਜੇ ਉਮੀਦਵਾਰਾਂ ਨੂੰ ਸੰਬੋਧਨ ਕਰਦੇ ਹੋਏ।