ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ : ਪਾਕਿ ਫੌਜ

113

ਇਸਲਾਮਾਬਾਦ, 7 ਨਵੰਬਰ – ਪਾਕਿਸਤਾਨੀ ਫੌਜ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਪਾਸਪੋਰਟ ਨੂੰ ਲਾਜ਼ਮੀ ਕਰਾਰ ਦਿੱਤਾ ਹੈ, ਜਦਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਇਹ ਐਲਾਨ ਕਰ ਚੁੱਕੇ ਹਨ ਕਿ ਸੰਗਤਾਂ ਲਈ ਪਾਸਪੋਰਟ ਜਰੂਰੀ ਨਹੀਂ ਹੈ। ਪਾਕਿਸਤਾਨ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਕਿਹਾ ਹੈ ਕਿ ਸੁਰੱਖਿਆ ਦੇ ਲਿਹਾਜ ਨਾਲ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਰੂਰੀ ਹੈ।