ਬਰਮਿੰਘਮ ਹਵਾਈ ਅੱਡੇ ‘ਤੇ ਲੱਗੀਆਂ ਬਾਬੇ ਨਾਨਕ ਦੀਆਂ ਤਸਵੀਰਾਂ

69

ਬਰਮਿੰਘਮ, 8 ਨਵੰਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾ ਰਹੀਆਂ ਹਨ। ਇਸ ਮੌਕੇ ਭਾਰਤ ਤੇ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ, ਉਥੇ ਵੱਖ-ਵੱਖ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਵਿਦੇਸ਼ਾਂ ਵਿਚ ਵੀ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਦੌਰਾਨ ਇੰਗਲੈਂਡ ਦੇ ਬਰਮਿੰਘਮ ਹਵਾਈ ਅੱਡੇ ਉਤੇ ਗੁਰੂ ਨਾਨਕ ਦੇਵ ਜੀ ਦੀਆਂ ਤਸਵੀਰਾਂ ਸਜਾਈਆਂ ਗਈਆਂ ਹਨ, ਜਿਹਨਾਂ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਭਾਰੀ ਖੁਸ਼ੀ ਦੀ ਲਹਿਰ ਹੈ। ਇਹਨਾਂ ਤਸਵੀਰਾਂ ਦੇ ਨਾਲ ਵਾਹਿਗੁਰੂ ਵੀ ਲਿਖਿਆ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਏਅਰ ਇੰਡੀਆ ਨੇ ਆਪਣੇ ਜਹਾਜ਼ ਉਤੇ ਇਕ ਓਂਕਾਰ ‘ੴ’ ਛਪਵਾਇਆ ਸੀ।