ਸਿੱਖ ਸੰਗਤ ਦਾ ਸੁਫਨਾ ਹੋਇਆ ਪੂਰਾ – ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੱਲ੍ਹ

50

–      550 ਲੋਕਾਂ ਦਾ ਜੱਥਾ ਕਰਤਾਰਪੁਰ ਲਾਂਘੇ ਰਾਹੀਂ ਜਾਵੇਗਾ ਪਾਕਿਸਤਾਨ

ਚੰਡੀਗੜ੍ਹ, 8 ਨਵੰਬਰ-  ਕਰਤਾਰਪੁਰ ਸਾਹਿਬ ਲਾਂਘਾ ਕੱਲ਼੍ਹ 9 ਨਵੰਬਰ ਨੂੰ ਖੁੱਲ੍ਹਣ ਜਾ ਰਿਹਾ ਹੈ, ਜਿਸ ਨਾਲ ਸਿੱਖ ਸੰਗਤਾਂ ਦਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ। ਹੁਣ ਹਰ ਸਿੱਖ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਸਨਮਾਨ ਮਿਲੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਡੇਰਾ ਬਾਬਾ ਨਾਨਕ ਤੋਂ ਬਣੀ ਕੋਰੀਡੋਰ ਸੰਗਤ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਡੇਰਾ ਬਾਬਾ ਨਾਨਕ ਵਿਖੇ ਲੈਂਡ ਪੋਰਟ ਅਥਾਰਟੀ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ, ਲਾਂਘੇ ਅਤੇ ਯਾਤਰੀ ਟਰਮੀਨਲ ਬਿਲਡਿੰਗ (ਪੀਟੀਬੀ) ਦਾ ਉਦਘਾਟਨ ਕਰਨਗੇ।

ਦੂਸਰੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਇਸ ਲਾਂਘੇ ਦਾ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਵੀ ਜਾਣਗੇ। ਪ੍ਰਧਾਨ ਮੰਤਰੀ ਕਰਤਾਰਪੁਰ ਲਾਂਘੇ ਰਾਹੀਂ 550 ਲੋਕਾਂ ਦਾ ਜੱਥਾ ਪਾਕਿਸਤਾਨ ਭੇਜਣਗੇ। ਇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸੰਸਦ ਮੈਂਬਰ, ਮੰਤਰੀ ਅਤੇ ਵਿਧਾਇਕ ਅਤੇ ਦੇਸ਼ ਦੇ ਸਾਰੇ ਰਾਜਾਂ ਦੇ ਇੱਕ ਪ੍ਰਤੀਨਿਧੀ ਸ਼ਾਮਲ ਹੋਣਗੇ।ਇਸ ਲਾਂਘੇ ਰਾਹੀਂ, ਪਾਕਿਸਤਾਨ ਦੇ ਕਰਤਾਰਪੁਰ ਸ਼ਹਿਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜਿਆ ਗਿਆ ਹੈ।

ਭਾਰਤ ਦੀ ਸਰਹੱਦ ਤੋਂ ਲਗਭਗ 4 ਕਿਲੋਮੀਟਰ ਦੂਰ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਇਕ ਪਵਿੱਤਰ ਸਿੱਖ ਅਸਥਾਨ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਬਤੀਤ ਕੀਤੇ ਸਨ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ 16 ਵੀਂ ਸਦੀ ਵਿਚ ਜੋਤੀ ਜੋਤਿ ਸਮਾ ਗਏ ਸਨ।