ਚੰਡੀਗੜ੍ਹ 18 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮੋਹਿੰਦਰਾ, ਸ੍ਰੀ ਨਵਜੋਤ ਸਿੰਘ ਸਿੱਧੂ, ਸ੍ਰੀ ਸਾਧੂ ਸਿੰਘ ਧਰਮਸੋਤ, ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ੍ਰੀ ਚਰਨਜੀਤ ਸਿੰਘ ਚੰਨੀ, ਸ੍ਰੀਮਤੀ ਅਰੁਨਾ ਚੌਧਰੀ ਅਤੇ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੁਬਾਰਕ ਮੌਕੇ ਦੀਆਂ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਹੈ ਕਿ ਦਿਵਾਲੀ ਦਾ ਤਿਉਹਾਰ ਇਸ ਗੱਲ ਦੀ ਜ਼ਮਾਨਤ ਹੈ ਕਿ ਜ਼ਿੰਦਗੀ ਵਿੱਚ ਵਿਅਕਤੀ ਨੂੰ ਭਾਵੇਂ ਕਿੰਨੀਆਂ ਵੀ ਔਕੜਾਂ ਦਾ ਸਾਹਮਣਾ ਕਰਨਾ ਪਵੇ ਪਰ ਅਖੀਰ ਵਿੱਚ ਸੱਚ ਦੀ ਬੁਰਾਈ ਉÎੱਤੇ ਜਿੱਤ ਹੋ ਕੇ ਹੀ ਰਹਿੰਦੀ ਹੈ ਅਤੇ ਸੱਚ ਦਾ ਸਿਰ ਮਾਣ ਨਾਲ ਉÎੱਚਾ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਤਿਉਹਾਰ ਉਹ ਵੇਲਾ ਹੈ ਜਦੋਂ ਅਸੀਂ ਸਾਰੇ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਅਪਣਾਉਣ ਤੋਂ ਇਲਾਵਾ ਦੁਨੀਆਂ ਭਰ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਮਿਲ-ਜੁਲ ਕੇ ਰਹਿਣ ਦੇ ਸੁਨੇਹੇ ਦਾ ਪ੍ਰਚਾਰ ਕਰੀਏ।
ਉਨ੍ਹਾਂ ਅੱਗੇ ਕਿਹਾ ਕਿ ਬੰਦੀ ਛੋੜ ਦਿਵਸ ਦਾ ਮਨੁੱਖੀ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ ਕਿਉਂ ਜੋ ਇਸ ਦਿਨ ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਅਤੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਜਹਾਂਗੀਰ ਦੀ ਕੈਦ ਵਿੱਚੋਂ ਰਿਹਾਅ ਕੀਤਾ ਗਿਆ ਸੀ।
ਲੋਕ ਸਭਾ ਚੋਣਾਂ 2024: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ
ਲੋਕ ਸਭਾ ਚੋਣਾਂ 2024: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ...