ਨਵੀਂ ਦਿੱਲੀ, 20 ਨਵੰਬਰ – ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਮੁੜ ਤੋਂ ਖਰਾਬ ਹੋ ਗਈ ਹੈ। ਇਥੇ ਹਵਾ ਦੀ ਗੁਣਵੱਤਾ 250 ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਨਾਲ ਇੱਥੇ ਸਾਹ ਲੈਣਾ ਮੁਸ਼ਕਿਲ ਹੋ ਗਿਆ ਹੈ।
ਇਸ ਦੌਰਾਨ ਮੌਸਮ ਵਿਭਾਗ ਨੇ ਇਹ ਚੇਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ 24 ਘੰਟਿਆਂ ਵਿਚ ਇੱਥੇ ਹਵਾ ਦੀ ਗੁਣਵੱਤਾ ਹੋਰ ਵਿਗੜ ਸਕਦੀ ਹੈ।