ਅਕਾਲੀ ਦਲ ਬਾਦਲ ਨੂੰ ਸੰਗਰੂਰ ਸੀਟ ਤੋਂ ਵੀ ਆਪਣਿਆ ਦਾ ਹੀ ਵਿਰੋਧ ਦਾ ਕਰਨਾ ਪਵੇਗਾ ਸਾਹਮਣਾ I
ਚੰਡੀਗੜ੍ਹ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਤੋਂ ਪਰਮਿੰਦਰ ਢੀਂਡਸਾ ਨੂੰ ਟਿਕਟ ਨਾ ਦੇਣ ਕਾਰਨ ਨਾਰਾਜ਼ਗੀ ਹੁਣ ਖੁੱਲ੍ਹ ਕੇ...
ਚੰਡੀਗੜ੍ਹ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਤੋਂ ਪਰਮਿੰਦਰ ਢੀਂਡਸਾ ਨੂੰ ਟਿਕਟ ਨਾ ਦੇਣ ਕਾਰਨ ਨਾਰਾਜ਼ਗੀ ਹੁਣ ਖੁੱਲ੍ਹ ਕੇ...
ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ, ਧਰਨੇ ਕਾਰਨ 54 ਟਰੇਨਾਂ ਰੱਦ ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)-ਸ਼ੰਭੂ...
ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਹੋਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ...
ਮੋਹਾਲੀ, 20 ਅਪ੍ਰੈਲ (ਸਤੀਸ਼ ਕੁਮਾਰ ਪੱਪੀ)- : ਸਰਵਵਿਆਪਕ ਟੀਕਾਕਾਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋਣ 'ਤੇ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ...
ਅੱਜ ਆਈਪੀਐਲ ਵਿੱਚ ਦਿੱਲੀ ਕੈਪੀਟਲਜ਼ ਦਾ ਮੁਕਾਬਲਾ ਸਨਰਾਈਜ਼ਰਜ਼ ਹੈਦਰਾਬਾਦ ਨਾਲ ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2024 ਦਾ 35ਵਾਂ...
ਚੰਡੀਗੜ੍ਹ 3 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ...
COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA