ਉੱਤਰ ਪ੍ਰਦੇਸ਼ ਵਿਚ ਮਹਿਲਾ ਡਾਂਸਰ ਦੇ ਗੋਲੀ ਮਾਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

33

ਨਵੀਂ ਦਿੱਲੀ, 7 ਦਸਬੰਰ – ਉੱਤਰ ਪ੍ਰਦੇਸ਼ ਦੇ ਚਿਤਰਕੂਟ ਵਿਖ ਇੱਕ ਵਿਆਹ ਸਮਾਗਮ ਦੌਰਾਨ ਇੱਕ ਮਹਿਲਾ ਨੂੰ ਗੋਲੀ ਮਾਰਨ ਵਾਲਿਆਂ ਨੂੰ ਆਖਿਰਕਾਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਦੱਸਣਯੋਗ ਹੈ ਕਿ ਬੀਤੀ 1 ਦਸੰਬਰ ਨੂੰ ਇੱਕ ਮਹਿਲਾ ਡਾਂਸਰ ਦੇ ਮੂੰਹ ਉਤੇ ਗੋਲੀ ਮਾਰ ਦਿੱਤੀ ਸੀ, ਜਿਸ ਕਾਰਨ ਇਸ ਔਰਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।