ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲਿਆ ਜਾਵੇ – ਹਰਸਿਮਰਤ ਬਾਦਲ ਦੀ ਮੋਦੀ ਨੂੰ ਅਪੀਲ

58

ਨਵੀਂ ਦਿੱਲੀ, 7 ਦਸਬੰਰ – ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਤੋਂ ਭਾਰਤ ਰਤਨ ਪੁਰਸਕਾਰ ਵਾਪਸ ਲਿਆ ਜਾਵੇ।

ਉਹਨਾਂ ਨੇ ਟਵੀਟ ਕੀਤਾ ਹੈ ਕਿ ‘ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਰਾਜੀਵ ਗਾਂਧੀ ਅਤੇ ਉਨ੍ਹਾਂ ਦੇ ਸਾਥੀਆਂ ਦੀ ਭੂਮਿਕਾ ਬਾਰੇ ਸਪੱਸ਼ਟ ਕਰਨ ਬਾਰੇ, ਮੈਂ ਦੇਸ਼ ਵਾਸੀਆਂ ਨੂੰ ਪੁੱਛਦਾ ਹਾਂ ਕਿ ਕੀ ਅਜਿਹਾ ਵਿਅਕਤੀ ਭਾਰਤ ਰਤਨ ਸਨਮਾਨ ਦਾ ਹੱਕਦਾਰ ਹੈ? ਕੀ ਕਿਸੇ ਸੰਸਥਾ ਦਾ ਨਾਮ ਉਸਦੇ ਨਾਮ ਤੇ ਰੱਖਿਆ ਜਾਵੇ? ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦੀ ਅਪੀਲ ਕਰਦਾ ਹਾਂ। ‘