ਦਿੱਲੀ ਸਰਕਾਰ ਵੱਲੋਂ ਅੱਗ ਲੱਗਣ ਦੀ ਘਟਨਾ ਵਿੱਚ ਮਾਰੇ ਗਏ ਲੋਕਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀ ਲੋਕਾਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ

7

ਦਿੱਲੀ 9 ਦਸੰਬਰ (ਵਿਸ਼ਵਵਾਰਤਾ); ਦਿੱਲੀ ਦੀ ਰਾਣੀ ਝਾਂਸੀ ਰੋਡ ‘ਤੇ ਸਥਿਤ ਅਨਾਜ ਮੰਡੀ ਇਲਾਕੇ ਵਿੱਚ ਬੀਤੇ ਦਿਨੀਂ ਅੱਗ ਲੱਗ ਗਈ ਸੀ ।ਇਹ ਅੱਗ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਨੂੰ ਤਾਇਨਾਤ ਕੀਤਾ ਗਿਆ ਸੀ ।ਜੋ ਹਾਲੇ ਵੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ।

ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਦਿੱਲੀ ਦੇ ਐਲਐਨਜੇਪੀ, ਸਫਦਰਜੰਗ, ਆਰਐਮਐਲ ਅਤੇ ਹਿੰਦੂ ਰਾਓ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਅੱਜ ਇਸ ਮਾਮਲੇ ਵਿੱਚ ਫ਼ੈਕਟਰੀ ਦਾ ਮਾਲਿਕ ਹੈ ਅਤੇ ਫ਼ੈਕਟਰੀ ਦੇ ਮੈਨੇਜਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ । ਪੁਲਿਸ ਵੱਲੋਂ ਇਨ੍ਹਾਂ ਦੋਹਾਂ ਖਿਲਾਫ ਆਈਪੀਸੀ ਦੀ ਧਾਰਾ 304 ਅਤੇ 308 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਜੇਕਰ ਇਸ ਮਾਮਲੇ ਵਿੱਚ ਦੋਸ਼  ਸਾਬਿਤ ਹੁੰਦੇ ਹਨ ਤਾਂ ਇਨ੍ਹਾਂ ਨੂੰ 10 ਸਾਲ ਦੀ ਸਜ਼ਾ ਹੋ ਸਕਦੀ ਹੈ।