ਲੋਕ ਸਭਾ ਵਿੱਚ ਨਾਗਰਿਕਤਾ ਬਿੱਲ ਪੇਸ਼ ਕੀਤਾ ਜਾਵੇਗਾ

16

ਨਵੀਂ ਦਿੱਲੀ 9 ਦਸੰਬਰ (ਵਿਸ਼ਵਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਲੋਕ ਸਭਾ ਵਿੱਚ ਨਾਗਰਿਕਤਾ ਬਿੱਲ  (Citizenship Amendment Bill) ਪੇਸ਼ ਕੀਤਾ ਜਾਵੇਗਾ। ਗ੍ਰਹਿ ਮੰਤਰੀ ਵੱਲੋਂ ਦੁਪਹਿਰ ਨੂੰ ਬਿੱਲ ਪੇਸ਼ ਕੀਤਾ ਜਾਵੇਗਾ । ਇਸ ਬਿੱਲ ਦੇ ਤਹਿਤ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਵਿੱਚ ਧਾਰਮਿਕ ਤਸ਼ੱਦਦ ਦੇ ਸ਼ਿਕਾਰ ਗੈਰ ਮੁਸਲਿਮ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਵਿਵਸਥਾ ਹੈ । ਸੂਚੀ ਅਨੁਸਾਰ  ਇਸ ਬਿੱਲ ਵਿੱਚ 6 ਦਹਾਕੇ ਪੁਰਾਣੇ ਨਾਗਰਿਕਤਾ ਕਾਨੂੰਨ ਵਿੱਚ ਸੋਧ ਦੀ ਗੱਲ ਹੈ|ਜਿਸ ਨੂੰ ਚਰਚਾ ਤੋਂ ਬਾਅਦ ਪਾਸ ਕੀਤਾ ਜਾਵੇਗਾ ।