ਦਿੱਲੀ ਦੇ ਜਾਮਿਆ ਯੂਨੀਵਰਸਿਟੀ ਵਿੱਚ ਹੋਈ ਹਿੰਸਾ ਤੋਂ ਬਾਅਦ ਹਾਲਾਤ ਵਿਗੜਦੇ ਹੀ ਜਾ ਰਹੇ ਹਨ ਜਾਣਕਾਰੀ ਮੁਤਾਬਿਕ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿੱਚ ਹਿੰਸਾ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਜਾਣਕਾਰੀ ਮੁਤਾਬਿਕ ਪੰਜਾਹ ਦੇ ਕਰੀਬ ਲੜਕੀਆਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ । ਪਰ ਇਨ੍ਹਾਂ ਦੋਨਾਂ ਮਾਮਲਿਆਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ । ਇਹ ਵੀ ਪਤਾ ਲੱਗਿਆ ਹੈ ਕਿ ਕਈ ਪੱਤਰਕਾਰਾਂ ਦੇ ਵੀ ਪੁਲਿਸ ਨੇ ਫੋਨ ਖੋ ਲਯੇ ਅਤੇ ਉਨ੍ਹਾਂ ਨਾਲ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਬੀਜੇਪੀ ਤੇ ਸਵਾਲ ਚੁੱਕੇ ਹਨ ਇਸ ਤੋਂ ਇਲਾਵਾ ਪੁਲਿਸ ਕਾਰਗੁਜ਼ਾਰੀ ਤੇ ਵੀ ਸਵਾਲ ਚੁੱਕੇ ਹਨ ।