ਚੰਡੀਗੜ•, 31 ਦਸੰਬਰ ਨੌਜਵਾਨ ਆਗੂ ਕਰਨਇੰਦਰ ਸਿੰਘ ਢਿੱਲੋਂ ਨੂੰ ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਯੋਜਨਾਬੰਦੀ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ।
ਕਰਨਇੰਦਰ ਸਿੰਘ ਢਿੱਲੋਂ ਜੋ ਯੂਥ ਕਾਂਗਰਸ ਦੇ ਸਕੱਤਰ ਰਹੇ ਹਨ, ਲੋਕ ਸਭਾ ਹਲਕਾ ਸੰਗਰੂਰ ਅਤੇ ਬਰਨਾਲਾ ਸ਼ਹਿਰ ਦੀਆਂ ਕਈ ਨੌਜਵਾਨਾਂ ਸੰਸਥਾਵਾਂ ਨਾਲ ਜੁੜੇ ਹੋਏ ਹਨ। ਉਹ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੁੱਤਰ ਹਨ। ਇਸ ਨਿਯੁਕਤੀ ‘ਤੇ ਕਰਨਇੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ•ਾਂ ਕਿਹਾ ਕਿ ਇਸ ਨਿਯੁਕਤੀ ਨਾਲ ਮੁੱਖ ਮੰਤਰੀ ਜੀ ਦੀ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਨੀਤੀ ‘ਤੇ ਵੀ ਮੋਹਰ ਲੱਗੀ ਹੈ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਬਰਨਾਲਾ ਜ਼ਿਲੇ ਵਿੱਚ ਲਾਗੂ ਕਰਨ ਵਿੱਚ ਪੂਰੀ ਵਾਹ ਲਾਉਣਗੇ।
———-
ਲੋਕ ਸਭਾ ਚੋਣਾਂ 2024: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ
ਲੋਕ ਸਭਾ ਚੋਣਾਂ 2024: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ...