ਨਿਰਭਯਾ ਮਾਮਲੇ ‘ਚ ਦੋਸ਼ੀਆਂ ਨੂੰ 22 ਜਨਵਰੀ ਨੂੰ ਹੋਵੇਗੀ ਫਾਂਸੀ

162

ਨਵੀਂ ਦਿੱਲੀ, 7 ਜਨਵਰੀ – ਨਿਰਭਯਾ ਮਾਮਲੇ ‘ਚ ਅੱਜ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੇਣ ਦਾ ਹੁਕਮ ਸੁਣਾਇਆ ਹੈ। ਇਹਨਾਂ ਦੋਸ਼ੀਆਂ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ।

ਦੱਸਣਯੋਗ ਹੈ ਕਿ 16 ਦਸੰਬਰ 2012 ਨੂੰ ਵਾਪਰੇ ਨਿਰਭਯਾ ਸਮੂਹਕ ਬਲਾਤਕਾਰ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ।

16 ਦਸੰਬਰ ਦੀ ਰਾਤ ਨੂੰ ਇਕ ਨਾਬਾਲਿਗ ਸਣੇ 6 ਲੋਕਾਂ ਨੇ ਇਕ ਚਲਦੀ ਬੱਸ ਵਿਚ 23 ਸਾਲਾ ਨਿਰਭਯਾ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ ਅਤੇ ਉਸ ਨੂੰ ਬੱਸ ਤੋਂ ਬਾਹਰ ਸੁੱਟ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਵਿਸ਼ਾਲ ਪ੍ਰਦਰਸ਼ਨ ਹੋਇਆ।

ਇਸ ਕੇਸ ਦੇ ਚਾਰ ਦੋਸ਼ੀਆਂ ਵਿਨੈ ਸ਼ਰਮਾ, ਮੁਕੇਸ਼ ਸਿੰਘ, ਪਵਨ ਗੁਪਤਾ ਅਤੇ ਅਕਸ਼ੇ ਕੁਮਾਰ ਸਿੰਘ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਕ ਹੋਰ ਦੋਸ਼ੀ ਰਾਮ ਸਿੰਘ ਨੇ ਕਥਿਤ ਤੌਰ ‘ਤੇ 2015 ਵਿਚ ਤਿਹਾੜ ਜੇਲ੍ਹ ਵਿਚ ਖੁਦਕੁਸ਼ੀ ਕੀਤੀ ਸੀ ਅਤੇ ਨਾਬਾਲਗ ਦੋਸ਼ੀ ਨੂੰ 2015 ਵਿਚ ਇਕ ਸੁਧਾਰ ਘਰ ਵਿਚ ਤਿੰਨ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਰਿਹਾ ਕੀਤਾ ਗਿਆ ਸੀ।