ਚੰਡੀਗੜ੍ਹ (ਅੰਕੁਰ ਤਾਂਗੜੀ) ਸ਼ਹਿਰ ਵਿੱਚ ਸ਼ੁੱਕਰਵਾਰ ਸਵੇਰੇ ਪੰਜਾਬ ਦੇ 2 ਜੁਡੀਸ਼ਲ ਮੈਜਿਸਟਰੇਟ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿੱਥੇ ਇੱਕ ਜੁਡੀਸ਼ਲ ਮੈਜਿਸਟਰੇਟ ਦੀ ਮੌਤ ਹੋ ਗਈ ਜਦਕਿ ਦੂਸਰੇ ਜੁਡੀਸ਼ੀਅਲ ਮੈਜਿਸਟ੍ਰੇਟ ਜਖਮੀ ਹੋ ਗਏ। ਜਿੱਥੇ ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀ ਮੈਜਿਸਟ੍ਰੇਟ ਨੂੰ ਹਸਪਤਾਲ ਵਿੱਚ ਇਲਾਜ ਦੇ ਲਈ ਐਡਮਿਟ ਕਰਵਾਇਆ। ਇੱਕ ਜੁਡੀਸ਼ਲ ਮੈਜਿਸਟਰੇਟ ਜਿਨ੍ਹਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਪਹਿਚਾਣ ਪਠਾਨਕੋਟ ਦੇ ਸਾਹਿਲ ਸਿੰਗਲਾ ਜਦਕਿ ਜ਼ਖ਼ਮੀ ਹੋਏ ਜੂਡੀਸ਼ੀਅਲ ਮੈਜਿਸਟਰੇਟ ਦੀ ਪਹਿਚਾਣ ਅੰਮ੍ਰਿਤਸਰ ਦੇ ਪਾਹੁਲ ਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸਾ ਸ਼ੁੱਕਰਵਾਰ ਸਵੇਰੇ ਕਰੀਬ ਤਿੰਨ ਵਜੇ ਦੇ ਕਰੀਬ ਹੋਇਆ ਜਦ ਦੋਨੋਂ ਜੁਡੀਸ਼ਲ ਮੈਜਿਸਟਰੇਟ ਇੱਕ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਸੈਕਟਰ 22 ਤੋਂ ਨਾਈਟ ਫੂਡ ਸਟਰੀਟ ਤੇ ਵੱਲੋਂ ਜਾ ਰਹੇ ਸਨ ਜਦੋਂ ਹੀ ਉਨ੍ਹਾਂ ਦੀ ਇਨੋਵਾ ਗੱਡੀ 16/23 ਦੇ ਡਿਵਾਈਡਿੰਗ ਰੋਡ ਦੇ ਕੋਲ ਪਹੁੰਚੇ ਉੱਥੇ ਹਾਦਸੇ ਦਾ ਸ਼ਿਕਾਰ ਹੋ ਗਈ ਫਿਲਹਾਲ ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...