ਨਵੀਂ ਦਿੱਲੀ, 14 ਫਰਵਰੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ) ਦੇ ਜਨਰਲ ਹਾਊਸ ਦੀ ਅੱਜ ਇਥੇ ਇੱਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਇਸ ਮੀਟਿੰਗ ਵਿਚ ਮਨਜੀਤ ਸਿੰਘ ਜੀ.ਕੇ ਦੀ ਮੈਂਬਰਸ਼ਿਪ ਰੱਦ ਕਰਨ ਬਾਰੇ ਫੈਸਲਾ ਲਿਆ ਗਿਆ।
ਵਰਨਣਯੋਗ ਹੈ ਕਿ ਮਨਜੀਤ ਸਿੰਘ ਜੀਕੇ ਉਪਰ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਇਹ ਪਹਿਲੀ ਵਾਰੀ ਹੈ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਕਿਸੇ ਦੀ ਮੈਂਬਰਤਾ ਰੱਦ ਕੀਤੀ ਹੋਵੇ।