ਪਟਿਆਲਾ, 17 ਫਰਵਰੀ – ਲੋਕ ਇਨਸਾਫ ਪਾਰਟੀ ਪ੍ਰਮੁੱਖ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਮਾਣਹਾਨੀ ਮਾਮਲੇ ਵਿਚ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
ਦੱਸਣਯੋਗ ਹੈ ਕਿ ਪਟਿਆਲਾ ਦੀ ਅਦਾਲਤ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਸਿਮਰਜੀਤ ਸਿੰਘ ਬੈਂਸ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕਰਾਇਆ ਗਿਆ ਸੀ, ਜਿਸ ਤੇ ਅਦਾਲਤ ਨੇ ਅੱਜ ਉਹਨਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।