ਅੰਮ੍ਰਿਤਸਰ, 17 ਫਰਵਰੀ – 16 ਸਾਲ ਪਹਿਲਾਂ ਅੰਮ੍ਰਿਤਸਰ ਵਿਚ ਇੱਕ ਪਰਿਵਾਰ ਦੇ 5 ਜੀਆਂ ਵਲੋਂ ਆਤਮ ਹੱਤਿਆ ਕਰ ਲਏ ਜਾਣ ਦੇ ਮਾਮਲੇ ਵਿਚ ਅੱਜ ਅਦਾਲਤ ਨੇ ਸਾਬਕਾ ਡੀਆਈਜੀ ਕੁਲਤਾਰ ਸਿੰਘ, ਮੌਜੂਦਾ ਡੀਐੱਸਪੀ ਹਰਦੇਵ ਸਿੰਘ ਸਣੇ 6 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਅਦਾਲਤ ਵਲੋਂ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾ ਬੁੱਧਵਾਰ ਨੂੰ ਸੁਣਾਈ ਜਾਵੇਗੀ।
ਵਰਨਣਯੋਗ ਹੈ ਕਿ ਪਰਿਵਾਰ ਦੇ ਜਿਨ੍ਹਾਂ ਪੰਜ ਜੀਆਂ ਨੇ 2004 ਵਿੱਚ ਖੁਦਕੁਸ਼ੀ ਕੀਤੀ ਸੀ, ਉਨ੍ਹਾਂ ਵਿੱਚ ਪਰਿਵਾਰ ਦਾ ਮੁਖੀ ਹਰਦੀਪ ਸਿੰਘ, ਉਸ ਦੀ ਪਤਨੀ ਰੋਮੀ, ਦੋ ਬੱਚੇ ਈਮੂ ਤੇ ਸੋਨੂੰ ਅਤੇ ਉਸ ਦੀ ਮਾਂ ਸ਼ਾਮਲ ਸੀ। ਇਸ ਪਰਿਵਾਰ ਨੇ ਅਕਤੂਬਰ 2014 ਵਿੱਚ ਆਪਣੇ ਘਰ ਵਿੱਚ ਖੁਦਕੁਸ਼ੀ ਕੀਤੀ ਸੀ ਅਤੇ ਖੁਦਕੁਸ਼ੀ ਤੋਂ ਪਹਿਲਾਂ ਘਰ ਦੀਆਂ ਕੰਧਾਂ ’ਤੇ ਖੁਦਕੁਸ਼ੀ ਨੋਟ ਲਿਖਿਆ ਸੀ।