ਚੰਡੀਗੜ੍ਹ, 20 ਫਰਵਰੀ – ਪੰਜਾਬ ਵਿਚ ਮੌਸਮ ਦਾ ਮਿਜਾਜ਼ ਅਚਾਨਕ ਬਦਲ ਗਿਆ ਹੈ। ਅੱਜ ਸ਼ਾਮ ਨੂੰ ਸੂਬੇ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ ਤੇ ਤੇਜ ਹਵਾਵਾਂ ਚੱਲੀਆਂ।
ਮੌਸਮ ਵਿਭਾਗ ਅਨੁਸਾਰ ਕੱਲ੍ਹ ਸੂਬੇ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ।
ਦੱਸਣਯੋਗ ਹੈ ਕਿ ਸੂਬੇ ਵਿਚ ਠੰਡ ਦਾ ਜੋਰ ਘਟਣ ਲੱਗ ਪਿਆ ਹੈ, ਉਥੇ ਇਸ ਬਾਰਿਸ਼ ਨਾਲ ਤਾਪਮਾਨ ਹੋਰ ਡਿੱਗਣ ਦੀ ਸੰਭਾਵਨਾ ਹੈ।