ਚੰਡੀਗੜ, 21 ਫਰਵਰੀ – ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (PUSU) ਦੇ ਪ੍ਰਧਾਨ ਸਤਵਿੰਦਰ ਸਿੰਘ ਦੀ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ ਦਾ ਮੋਟਰ ਸਾਈਕਲ ਇੱਕ ਖੰਭੇ ਨਾਲ ਟਕਰਾਅ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਉਸ ਨੂੰ ਤੁਰੰਤ ਪੀਜੀਆਈ ਦਾਖਲ ਕਰਾਇਆ ਗਿਆ, ਪਰ ਉਹ ਜ਼ਖਮਾਂ ਦੀ ਤਾਬ ਨਾ ਝਲਦਾ ਹੋਇਆ ਦਮ ਤੋੜ ਗਿਆ।
ਸਤਵਿੰਦਰ ਸਿੰਘ ਨਾਲ ਹਾਦਸਾ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ 2 ਦੇ ਬਾਹਰ ਵਾਪਰਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਹੈਲਮੈਟ ਵੀ ਨਹੀਂ ਪਾਇਆ ਹੋਇਆ ਸੀ।