ਚੰਡੀਗੜ, 22 ਫਰਵਰੀ - ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਦਿੱਤੇ ਇੱਕ ਬਿਆਨ ਉਤੇ ਵਿਵਾਦ ਛਿੜ ਗਿਆ ਹੈ। ਅਕਾਲੀ ਦਲ ਨੇ ਇਸ ਬਿਆਨ ਜ਼ੋਰਦਾਰ ਨਿਖੇਧੀ ਕੀਤੀ ਹੈ।

ਇੱਕ ਅੰਗਰੇਜ਼ੀ ਅਖਬਾਰ ਨੂੰ ਦਿੱਤੀ ਇੰਟਰਵਿਊ ਦੌਰਾਨ ਕਰਤਾਰਪੁਰ ਲਾਂਘਾ ਖੋਲ੍ਹਣ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ, "ਕਰਤਾਰਪੁਰ 'ਚ ਇੱਕ ਸੰਭਾਵਨਾ ਹੈ ਕਿ ਸਵੇਰੇ ਉੱਥੇ ਜਾਣ ਵਾਲਾ ਵਿਅਕਤੀ ਸ਼ਾਮ ਨੂੰ ਸਿਖਲਾਈ ਲੈ ਕੇ ਅੱਤਵਾਦੀ ਬਣ ਕੇ ਵਾਪਸ ਆ ਸਕਦਾ ਹੈ। ਤੁਸੀਂ ਉੱਥੇ 6 ਘੰਟੇ ਲਈ ਜਾਂਦੇ ਹੋ, ਤੁਹਾਨੂੰ ਫਾਈਰਿੰਗ ਰੇਂਜ ਲਿਜਾ ਕੇ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ।"

ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਡੀਜੀਪੀ ਪੰਜਾਬ ਦੇ ਇਸ ਬਿਆਨ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਸਬੰਧੀ ਸਰਕਾਰ ਨੂੰ ਸਪਸ਼ਟੀਕਰਨ ਦੇਣ ਨੂੰ ਕਿਹਾ ਹੈ।

ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਡੀਜੀਪੀ ਅਰੋੜਾ ਦੇ ਬਿਆਨ ਨੂੰ ਗਲਤ ਕਰਾਰ ਦਿਤਾ ਹੈ.